ਢਾਈ ਕਰੋੜ ਦੀ ਕੋਕੀਨ ਸਮੇਤ ਤਿੰਨ ਗ੍ਰਿਫ਼ਤਾਰ PDF PRINT ਈ ਮੇਲ

ਖੰਨਾ: ਸਦਰ ਥਾਣੇ ਦੇ ਬੂਥਗੜ੍ਹ ਇਲਾਕੇ ਵਿਚ ਪੁਲਿਸ ਨੇ ਤਿੰਨ ਲੋਕਾਂ ਨੂੰ 414 ਗ੍ਰਾਮ ਕੋਕੀਨ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਅੰਤਰਰਾਸ਼ਟਰੀ ਬਜ਼ਾਰ ਵਿਚ ਉਕਤ ਕੋਕੀਨ ਦੀ ਕੀਮਤ ਲਗਭਗ ਢਾਈ ਕਰੋੜ ਰੁਪਏ ਹੈ। ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਤਿੰਨਾ ਦੋਸ਼ੀਆਂ ਨੂੰ ਅਦਾਲਤ ਵਿਚ

ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ ਤਿੰਨ ਫਰਵਰੀ ਤੱਕ ਪੁਲਿਸ ਰਿਮਾਂਡਤੇ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਅਰਬਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ਾਮ ਇਲਾਕੇ ਵਿਚ ਗਸ਼ਤਤੇ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਝ ਲੋਕਾ ਕੋਕੀਨ ਅਤੇ ਹਥਿਆਰ ਸਮੇਤ ਬੂਥਗੜ੍ਹ ਇਲਾਕੇ ਵਿਚ ਬੈਠੇ ਹਨ। ਇਸਤੇ ਕਾਰਵਾਈ ਕਰਦੇ ਪੁਲਿਸ ਨੇ ਉਕਤ ਦੋਸ਼ੀਆਂ ਨੂੰ ਕਾਬੂ ਕਰ ਲਿਆ। ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਨਿਵਾਸੀ ਬੂਥਗੜ੍ਹ ਅਤੇ ਦਿਲਬਾਰਾ ਸਿੰਘ ਨਿਵਾਸੀ ਕੋਟਲਾ ਅਜਨੇਰ ਥਾਣਾ ਖੇੜੀ ਨੌਧ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰੂਪ ਵਿਚ ਹੋਈ ਹੈ। ਤਲਾਸ਼ੀ ਦੌਰਾਨ ਹਰਪ੍ਰੀਤ ਦੇ ਕਬਜ਼ੇ ਤੋਂ 315 ਬੋਰ ਦੀ ਪਿਸਤੌਲ, ਦੋ ਜਿੰਦਾ ਕਾਰਤੂਸ, ਗੁਰਜੰਟ ਦੇ ਕਬਜ਼ੇ ਤੋਂ ਬਟਨਦਾਰ ਚਾਕੂ ਅਤੇ ਦਿਲਬਾਰਾ ਦੇ ਕਬਜ਼ੇ ਤੋਂ 414 ਗ੍ਰਾਮ ਕੋਕੀਨ ਬਰਾਮਦ ਹੋਈ।

ਵਿਚਾਰ (0)Add Comment

ਵਿਚਾਰ ਦੇਵੋ

busy
 
< Prev   Next >

English Punjabi Tehelka

audio_newsa2.png

Polls

ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ, ਪੂਹਲੇ ਦੀ ਤਰ੍ਹਾਂ ਮਨਿੰਦਰ ਦਾ ਵੀ ਘੜਾ ਹੁਣ ਭਰ ਗਿਆ ਹੈ।
 
World time
Punjabi Font
Programming and Design :: Mehra Media