ਬੀਐਸਐਫ ਦਾ ਡਿਪਟੀ ਕਮਾਂਡਰ 5 ਕਰੋੜ ਦੀ ਹੈਰੋਇਨ ਸਮੇਤ ਕਾਬੂ PDF PRINT ਈ ਮੇਲ

ਅੰਮ੍ਰਿਤਸਰ: ਸੂਬਾ ਸਪੈਸ਼ਲ ਅਪ੍ਰੇਸ਼ਨ ਸੈਲ ਨੇ ਸੀਮਾ ਸੁਰੱਖਿਆ ਬਲ ਦੇ ਇਕ ਡਿਪਟੀ ਕਮਾਂਡਰ ਨੂੰ ਇਕ ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ ਜਦੋਂ ਕਿ ਫੜੇ ਗਏ ਡਿਪਟੀ ਕਮਾਂਡਰ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ। ਹੈਰੋਇਨ ਦੀ ਕੀਮਤ ਪੰਜ ਕਰੋੜ ਦੇ ਕਰੀਬ ਹੈ। ਜ਼ਿਲ੍ਹਾ ਪੁਲਿਸ ਮੁਖੀ ਤੇ ਅਪ੍ਰੇਸ਼ਨ ਸੈਲ ਦੇ ਇੰਚਾਰਜ ਪੀਕੇ ਰਾਏ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਪੈਸ਼ਲ ਸੈਲ ਦੀ ਪੁਲਿਸ ਨੇ ਸੀਮਾ ਸੁਰੱਖਿਆ ਦਲ ਦੇ ਡਿਪਟੀ ਕਮਾਂਡਰ ਹਰਪ੍ਰੀਤ

ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਪਿੰਡ ਬਹਾਦ ਥਾਣਾ ਸਦਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਾਰ ਨੰਬਰ ਡੀ.ਐਲ. 9, ਸੀ.ਜੇ. 8018 ਵਿਚ ਬੈਠਾ ਪਿੰਗਲਵਾੜਾ ਦੇ ਕੋਲ ਇਕ ਕਿਲੋਗ੍ਰਾਮ ਹੈਰੋਇਨ ਦੂਸਰੀ ਪਾਰਟੀ ਨੂੰ ਦੇਣ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਹਰਪ੍ਰੀਤ ਸਿੰਘ ਵਿਰੁੱਧ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਸਮੱਗ¦ਿਗ ਕਰਨ ਦਾ ਪੇਸ਼ੇਵਰ ਮੁਜਰਮ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਨੂੰ ਪਹਿਲਾਂ ਵੀ ਹੈਰੋਿਹਨ ਦੀ ਸਮੱਗ¦ਿਗ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਡੀਆਰਆਈ ਨੇ 23 ਕਿਲੋਗ੍ਰਾਮ ਹੈਰੋਇਨ ਹਰਪ੍ਰੀਤ ਸਿੰਘ ਦੇ ਡਰਾਈਵਰ ਕੋਲੋਂ 2005 ਵਿਚ ਬਰਾਮਦ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਜਦੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਸੀ ਤਾਂ ਉਸ ਦੀ ਮੁਲਾਕਾਤ ਇਕ ਪੇਸ਼ੇਵਰ ਸਮੱਗਲਰ ਪੰਜਾਬ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਾਜਾਤਲ ਥਾਣਾ ਸਰਾਏ ਅਮਨਾਤ ਖਾਂ ਨਾਲ ਹੋਈ। ਉਨ੍ਹਾਂ ਦੱਸਿਆ ਕਿ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਹਰਪ੍ਰੀਤ ਨੇ ਪੰਜਾਬ ਸਿੰਘ ਦੇ ਭਰਾ ਸੂਬਾ ਸਿੰਘ ਨਾਲ ਸੰਪਰਕ ਕੀਤਾ, ਜਿਸ ਦੇ ਹੋਰ ਨਾਮੀ ਸਮੱਗਲਰਾਂ ਨਾਲ ਸਬੰਧ ਸਨ ਤੇ ਸਰਹੱਦ ਪਾਰ ਤੋਂ ਸਮੱਗ¦ਿਗ ਸ਼ੁਰੂ ਕਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਸ ਕੋਲੋਂ ਇਕ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੋਰ ਪੜਤਾਲ ਜਾਰੀ ਹੈ। ਹਰਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਦਿਆਂ ਕਿਹਾ ਕਿ ਪੁਲਿਸ ਉਸ ਨੂੰ ਨਜਾਇਜ਼ ਤੌਰ ’ਤੇ ਫਸਾ ਰਹੀ ਹੈ ਅਤੇ ਉਸ ਨੂੰ ਦੋ ਦਿਨ ਪਹਿਲਾਂ ਪੁਲਿਸ ਨੇ ਘਰੋਂ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਇਨਸਾਫ ਲੈਣ ਲਈ ਉਹ ਕਾਨੂੰਨੀ ਹੱਥਕੰਢੇ ਅਪਣਾਏਗਾ।

ਵਿਚਾਰ (0)Add Comment

ਵਿਚਾਰ ਦੇਵੋ

busy
 
< Prev   Next >

English Punjabi Tehelka

audio_newsa2.png

Polls

ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ, ਪੂਹਲੇ ਦੀ ਤਰ੍ਹਾਂ ਮਨਿੰਦਰ ਦਾ ਵੀ ਘੜਾ ਹੁਣ ਭਰ ਗਿਆ ਹੈ।
 
World time
Punjabi Font
Programming and Design :: Mehra Media